ਅੰਮ੍ਰਿਤਸਰ: ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਨੂੰ ਅਦਾਲਤ 'ਚ ਪੇਸ਼ ਕਰ ਪੁਲਿਸ ਨੇ 4 ਦਿਨਾਂ ਦਾ ਰਿਮਾਂਡ ਕੀਤਾ ਹਾਸਲ - ਅੰਮ੍ਰਿਤਸਰ ਨਿਊਜ਼ ਅਪਡੇਟ
ਅੰਮ੍ਰਿਤਸਰ: ਅੰਮ੍ਰਿਤਸਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਨੂੰ ਕੋਰਟ 'ਚ ਪੇਸ਼ ਕਰਕੇ ਪੁਲਿਸ ਨੇ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਹਿਜ਼ਬੁਲ ਮੁਜਾਹਿਦੀਨ ਦੇ ਫੜੇ ਗਏ ਅੱਤਵਾਦੀ ਹਿਲਾਲ ਨੂੰ ਅੱਜ ਅੰਮ੍ਰਿਤਸਰ ਸੀ.ਆਈ.ਏ. ਸਟਾਫ ਨੇ ਕੋਰਟ ਵਿੱਚ ਪੇਸ਼ ਕੀਤਾ। ਹਿਲਾਲ ਦੇ ਨਾਲ ਗੁਰਦਾਸਪੁਰ ਦੇ ਰਣਜੀਤ ਸਿੰਘ ਤੇ ਜਸਵਿੰਦਰ ਸਿੰਘ ਨੂੰ ਵੀ ਕੋਰਟ 'ਚ ਪੇਸ਼ ਕਰ ਪੁਲਿਸ ਨੇ ਉਨ੍ਹਾਂ ਦੇ ਖਿਲਾਫ਼ ਰਿਮਾਂਡ ਹਾਸਲ ਕੀਤਾ ਹੈ। ਅਦਾਲਤ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਚਾਰ ਦਿਨੀਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।