ਅੰਮ੍ਰਿਤਸਰ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਚਲਾਨ - ਕੋਰੋਨਾ ਵਾਇਰਸ
ਅੰਮ੍ਰਿਤਸਰ:ਪੰਜਾਬ ਵਿੱਚ ਮੁੜ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਹਲਾਤਾਂ ਨੂੰ ਮੱਦੇਨਜ਼ਰ ਰੱਖਦੀਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਪੁਲੀਸ ਵਲੋਂ ਭੰਡਾਰੀ ਪੁੱਲ 'ਤੇ ਨਾਕਾਬੰਦੀ ਕਰਕੇ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕਾਂ ਦੇ ਚਲਾਨ ਕੱਟੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਉਨ੍ਹਾਂ ਵੱਲੋਂ ਸ਼ਹਿਰ 'ਚ ਵੱਖ -ਵੱਖ ਥਾਵਾਂ ਉੱਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਹ ਚਲਾਨ ਤਾਂ ਕੱਟੇ ਗਏ ਤਾਂ ਜੋ ਲੋਕ ਮਾਸਕ ਪਾਉਣ। ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਕੋਰੋਨਾ ਤੋਂ ਬਚਾਅ ਕੀਤਾ ਜਾ ਸਕੇ।