ਅੰਮ੍ਰਿਤਸਰ ਪੁਲਿਸ ਹਾਈ ਅਲਰਟ 'ਤੇ - ਅੰਮ੍ਰਿਤਸਰ
ਅੰਮ੍ਰਿਤਸਰ:ਸ਼ਰਾਰਤੀ ਅਨਸਰਾਂ ਵੱਲੋਂ ਦਿਨੋ-ਦਿਨ ਵਾਰਦਾਤਾਂ ਕੀਤੀਆ ਜਾ ਰਹੀਆ ਹਨ। ਜਿਸ ਨੂੰ ਲੈ ਕੇ ਅੰਮ੍ਰਿਤਸਰ ਦੀ ਪੁਲਿਸ (Police)ਮੁਸਤੈਦੀ ਵਿਖਾਉਦੇ ਹੋਏ ਸ਼ਹਿਰ ਦੇ ਹੋਟਲਾਂ (Hotels) ਦੀ ਚੈਕਿੰਗ ਕੀਤੀ ਗਈ। ਇਸ ਬਾਰੇ ਪੁਲਿਸ ਅਧਿਕਾਰੀ ਸਪਿੰਦਰ ਕੌਰ ਦਾ ਕਹਿਣਾ ਹੈ ਕਿ ਬਾਹਰਲੇ ਸੂਬਿਆਂ ਵਿਚੋਂ ਆਏ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੋਟਲਾਂ ਵਿਚ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਉਤੇ ਸ਼ੱਕ ਹੁੰਦਾ ਹੈ ਤਾਂ ਉਸਦੀ ਜਾਣਕਾਰੀ ਪੁਲਿਸ ਨੂੰ ਦਿਉ।