ਅੰਮ੍ਰਿਤਸਰ 'ਚ 800 ਨਸ਼ੀਲੇ ਕੈਪਸੂਲਾਂ ਸਣੇ ਇੱਕ ਕਾਬੂ
ਅੰਮ੍ਰਿਤਸਰ: ਸਥਾਨਕ ਪੁਲਿਸ ਦੀ ਚੌਕਸੀ ਸਦਕਾ ਉਨ੍ਹਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਨਾਕਾਬੰਦੀ ਦੇ ਦੌਰਾਨ ਪੁਲਿਸ ਨੇ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸਦੀ ਤਾਲਾਸ਼ੀ ਲਈ ਤਾਂ ਉਸ ਕੋਲੋਂ 800 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਇਸ ਬਾਰੇ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਮੁਹਰੇ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲੱਗ ਸਕੇ ਕਿ ਹੋਰ ਕੌਣ ਇਸ ਧੰਦੇ 'ਚ ਸ਼ਾਮਿਲ ਹੈ।