ਅੰਮ੍ਰਿਤਸਰ ਪੁਲਿਸ ਨੇ 24 ਘੰਟਿਆਂ ’ਚ ਸੁਲਝਾਈ ਲੁੱਟ ਦੀ ਵਾਰਦਾਤ - ਅੰਮ੍ਰਿਤਸਰ ਪੁਲਿਸ
ਅੰਮ੍ਰਿਤਸਰ: ਆਏ ਦਿਨ ਸ਼ਹਿਰ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਵਾਪਰੀ ਘਟਨਾ ਬਾਰੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਥਾਣਾ ਬੀ ਡਵੀਜਨ ਇਲਾਕੇ ’ਚ ਲੁਟੇਰਿਆਂ ਵੱਲੋਂ ਸੋਨੇ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਇਸ ’ਤੇ ਕਾਰਵਾਈ ਕਰਦੇ ਹੋਏ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਦਾ ਨਾਂਅ ਦੀਪ ਸਿੰਘ ਉਰਫ਼ ਦੀਪੂ ਅਤੇ ਦੂਜੇ ਦਾ ਨਾਂਅ ਅਰਵਿੰਦਰ ਸਿੰਘ ਉਰਫ਼ ਰੋਹਿਤ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ।