ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਫਲੈਗ ਮਾਰਚ ਕੱਢਿਆ - ਵਿਧਾਨ ਸਭਾ ਚੋਣਾਂ 2022
ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਅੰਮ੍ਰਿਤਸਰ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਹਾਲ ਬਜ਼ਾਰ ਤੋਂ ਜਲ੍ਹਿਆਂਵਾਲਾ ਬਾਗ ਤੱਕ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੈ। ਇਸ ਲਈ ਬਿਨਾਂ ਕਿਸੇ ਡਰ ਦੇ ਉਹ 14 ਫਰਵਰੀ ਨੂੰ ਵੋਟ ਪਾਉਣ ਲਈ ਘਰੋਂ ਆਉਣ। ਏ.ਡੀ.ਸੀ.ਪੀ ਨਵਜੋਤ ਸਿੰਘ ਦਾ ਕਹਿਣਾ ਹੈ ਕਿ 14 ਤਰੀਕ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣ ਹੈ, ਇਸ ਕਰਕੇ ਲੋਕਾਂ ਦੇ ਮਨਾਂ ਵਿੱਚ ਕੋਈ ਡਰ ਨਾ ਹੋਵੇ ਅਮਨ ਸ਼ਾਂਤੀ ਬਣੀ ਰਹੇ। ਜਿਸਦੇ ਤਹਿਤ ਫਲੈਗ ਮਾਰਚ ਕੱਢਿਆ ਹੈ।