ਪੰਜਾਬ ਸਰਕਾਰ ਦੇ ਮੌਨ ਵਰਤ ਦਾ ਅੰਮ੍ਰਿਤਸਰ ਵਾਸੀਆਂ ਨੇ ਕੀਤਾ ਵਿਰੋਧ - ਕੀਤਾ ਵਿਰੋਧ
ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਕਿਹਾ ਗਿਆ ਸੀ ਕਿ ਕੋਰੋਨਾ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਸ਼ਨੀਵਾਰ 11 ਵਜੇ ਤੋਂ ਲੈ ਕੇ 12 ਵਜੇ ਤੱਕ ਇੱਕ ਘੰਟੇ ਦਾ ਬੰਦ ਕੀਤਾ ਜਾਵੇਗਾ ਜਿਸ ਤੋਂ ਬਾਅਦ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਨੇ ਕਿਸ ਤਰ੍ਹਾਂ ਇੱਕ ਘੰਟੇ ਦਾ ਬੰਦ ਕੀਤਾ। ਜਿਸ ਮਗਰੋਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੇ ਪੁਲਿਸ ਵੱਲੋਂ ਕੀਤੇ ਗਏ ਬੰਦ ਦਾ ਵਿਰੋਧ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇੱਦਾਂ ਹੀ ਬੰਦ ਰਿਹਾ ਤਾਂ ਅਸੀਂ ਕਿੱਥੋਂ ਖਾਵਾਂਗੇ।