ਅੰਮ੍ਰਿਤਸਰ ਰਾਈਡਰਸ ਨੇ ਕਿਸਾਨਾਂ ਦੇ ਹੱਕ 'ਚ ਕੱਢੀ ਜਾਗਰੂਕਤਾ ਰੈਲੀ - ਮੋਦੀ ਸਰਕਾਰ ਦੀ ਗ਼ਲਤ ਨੀਤੀਆਂ
ਅੰਮ੍ਰਿਤਸਰ : ਕਿਸਾਨ ਆਪਣੀਆਂ ਹੱਕੀ ਮੰਗਾਂ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਡੱਟੇ ਹੋਏ ਹਨ। ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨਾਂ ਸਮਰਥਨ ਕਰਦੇ ਹੋਏ ਅੰਮ੍ਰਿਤਸਰ ਰਾਈਡਰਸ ਨੇ ਸ਼ਹਿਰ 'ਚ ਜਾਗਰੂਕਤਾ ਰੈਲੀ ਕੱਢੀ। ਇਹ ਰੈਲੀ ਭਾਜਪਾ ਆਗੂ ਸ਼ਵੇਤ ਮਲਿਕ ਦੇ ਘਰ ਦੇ ਬਾਹਰੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਟੋਲ ਪਲਾਜ਼ਾ 'ਤੇ ਖ਼ਤਮ ਹੋਈ। ਇਸ ਦੌਰਾਨ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਰਾਈਡਰਸ ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੀ ਗ਼ਲਤ ਨੀਤੀਆਂ ਤੇ ਖੇਤੀ ਕਾਨੂੰਨ ਦੀ ਖਾਮਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਜਾਣਗੇ। ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਅਜਿਹੇ ਔਖੇ ਸਮੇਂ 'ਚ ਸਾਨੂੰ ਸਭ ਨੂੰ ਕਿਸਾਨਾਂ ਦੇ ਹੱਕ 'ਚ ਖੜਨਾ ਚਾਹੀਦਾ ਹੈ ਤਾਂ ਜੋ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋ ਜਾਵੇ। ਉਨ੍ਹਾਂ ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਦੀ ਟਿੱਪਣੀ ਨੂੰ ਮੰਦਭਾਗਾ ਦੱਸਿਆ।