ਅੰਮ੍ਰਿਤਸਰ ਦੇ ਰੁਲਰ ਫਾਰਮਾਸਿਸਟਾਂ ਨੇ ਡੀ.ਸੀ ਦਫ਼ਤਰ ਬਾਹਰ ਦਿੱਤਾ ਧਰਨਾ, ਨੌਕਰੀ ਤੋਂ ਕੀਤਾ ਬਾਈਕਾਟ - ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਰੁਲਰ ਫਾਰਮਾਸਿਸਟਾਂ ਨੇ ਡੀ.ਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ 'ਚ ਰੁਲਰ ਫਾਰਮਾਸਿਸਟਾਂ ਨੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਫਾਰਮਾਸਿਸਟ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ 2006 'ਚ ਕਾਂਗਰਸ ਸਰਕਾਰ ਨੇ ਭਰਤੀ ਕੀਤਾ ਸੀ ਜਿਸ 'ਚ ਉਨ੍ਹਾਂ ਦੀ ਆਮਦਨ 10 ਹਜ਼ਾਰ ਰੁਪਏ ਰੱਖੀ ਗਈ ਸੀ। ਉਨ੍ਹਾਂ ਨੇ ਕਿਹਾ ਕਿ 2006 ਦੀ ਭਰਤੀ ਤੋਂ ਬਾਅਦ ਉਨ੍ਹਾਂ ਦੀ ਆਮਦਨ 'ਚ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਹ ਕੋਵਿਡ-19 'ਚ ਉਹ ਫਰੰਟ ਫੂਟ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਿਆ ਗਿਆ ਤਾਂ ਉਹ ਫਾਰਮੇਸੀ ਦੇ ਕੰਮ ਦਾ ਬਾਈਕਾਟ ਕਰ ਦੇਣਗੇ।