ਅੰਮ੍ਰਿਤਸਰ ਸੈਸ਼ਨ ਜੱਜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਬੂਟੇ ਲਗਾਏ - birth anniversary of Guru Nanak Dev ji
ਅੰਮ੍ਰਿਤਸਰ: ਜ਼ਿਲ੍ਹਾ ਸੈਸ਼ਨ ਜੱਜ ਦੀ ਅਗਵਾਈ ਹੇਠ ਮਾਹੌਲ ਨੂੰ ਸ਼ੁੱਧ ਰੱਖਣ ਲਈ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਅੰਮ੍ਰਿਤਸਰ ਦੇ ਕੋਰਟ ਕੰਪਲੈਕਸ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ ਨੇ ਬੂਟੇ ਲਗਾਉਣ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇ ਵਾਤਾਵਰਣ ਸ਼ੁੱਧ ਹੈ ਤਾਂ ਅਸੀਂ ਬਿਮਾਰੀਆਂ ਤੋਂ ਬਚੇ ਰਹਾਂਗੇ। ਉਨ੍ਹਾਂ ਸਾਰੇ ਲੋਕਾਂ ਨੂੰ ਬੂਟੇ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਸਾਫ਼ ਰੱਖ ਸਕਿਏ।