ਅੰਮ੍ਰਿਤਸਰ: ਸੇਵਾਦਾਰ 'ਤੇ ਲਗੇ ਜਬਰ ਜਨਾਹ ਦੇ ਦੋਸ਼ - ਅੰਮ੍ਰਿਤਸਰ
ਅੰਮ੍ਰਿਤਸਰ: ਮਜੀਠਾ ਰੋਡ ਸਥਿਤ ਗੁਰਦੁਆਰੇ ਦੇ ਸੇਵਾਦਾਰ ਨੂੰ ਕੁੜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਪੁਲਿਸ ਨੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਕੁੜੀ ਦਿਮਾਗੀ ਤੌਰ 'ਤੇ ਪਰੇਸ਼ਾਨ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਮੁਕਦਮਾ ਦਰਜ ਕਰ ਲਿਆ ਹੈ। ਇਸ ਸੰਬਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਜਾਂਚ ਅਧਿਕਾਰੀ ਨੇ ਦਸਿਆ ਕਿ ਅੰਮ੍ਰਿਤਸਰ ਦੇ ਮਜੀਠਾ ਰੋਡ ਦੇ ਇੱਕ ਗੁਰੂਦੁਆਰੇ ਵਿੱਚ ਇੱਕ ਦਿਮਾਗੀ ਤੌਰ 'ਤੇ ਪਰੇਸ਼ਾਨ ਔਰਤ ਨਾਲ ਜਬਰਦਸਤੀ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਚਲਦੇ ਉਕਤ ਦੌਸ਼ੀ ਨੂੰ ਹਿਰਾਸਤ ਵਿੱਚ ਲੈਂਦਿਆ ਮੁਕਦਮਾ ਦਰਜ ਕਰ ਲਿਆ ਗਿਆ ਹੈ।