ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾਣ ਵਾਲੀ ਬੱਸ ਪਲਟੀ, ਇੱਕ ਮਹਿਲਾ ਦੀ ਮੌਤ - Amritsar to Chandigarh bus overturned
ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾ ਰਹੀ ਬੱਸ ਦਾ ਅਚਾਨਕ ਟਾਇਰ ਪੈਂਚਰ ਹੋਣ ਤੋਂ ਬਾਅਦ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਜੰਡਿਆਲਾ ਨੇੜੇ ਟਾਂਗਰਾ ਪਿੰਡ ਦੇ ਕੋਲ ਪਲਟ ਗਈ। ਇਸ ਘਟਨਾ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਅਤੇ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਚਸ਼ਮਦੀਦ ਦੇ ਅਨੁਸਾਰ ਸਰਕਾਰ ਉਨ੍ਹਾਂ ਤੋਂ ਰੋਡ ਟੈਕਸ ਲੈਂਦੀ ਹੈ ਪਰ ਸੜਕ ਠੀਕ ਨਹੀਂ ਕਰਦੀ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸ ਵਿੱਚ 25 ਯਾਤਰੀ ਬੈਠੇ ਸਨ ਅਤੇ ਜਿਨ੍ਹਾਂ ਵਿਚ ਮਹਿਲਾਵਾਂ ਨੂੰ ਜ਼ਿਆਦਾ ਚੋਟਾ ਲੱਗੀਆਂ ਹਨ।