ਅੰਮ੍ਰਿਤਸਰ: ਕੋਰੋਨਾ ਦੇ ਡਰ ਤੋਂ ਵਾਸੀਕਾ ਨੇ ਕੰਮ ਕਰਨ ਤੋਂ ਕੀਤਾ ਇਨਕਾਰ
ਅੰਮ੍ਰਿਤਸਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫਿਊ 'ਚ ਢਿੱਲ ਦੇਣ ਦਾ ਐਲਾਨ ਕੀਤਾ ਗਿਆ ਹੈ, ਪਰ ਅੰਮ੍ਰਿਤਸਰ ਜ਼ਿਲ੍ਹਾ ਕੰਪਲੈਕਸ ਦਫਤਰ 'ਚ ਕੰਮ ਕਰਨ ਵਾਲੇ ਵਾਸੀਕਾਂ ਨੇ ਕੋਰੋਨਾ ਵਾਇਰਸ ਦੇ ਡਰ ਨਾਲ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਵਾਸੀਕਾਂ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਤਹਿਸੀਲਦਾਰਾਂ ਵਿਰੁੱਧ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਵਾਸੀਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਨੂੰ ਵੇਖਦੇ ਹੋਏ ਕੰਮ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਫ਼ਤਰਾਂ 'ਚ ਕੰਮ ਕਰਨ ਵਾਲੀਆਂ ਥਾਵਾਂ ਉੱਤੇ ਸਮਾਜਿਕ ਦੂਰੀ ਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਪਣੀ ਜਾਨ ਜੋਖਿਮ 'ਚ ਨਹੀਂ ਪਾ ਸਕਦੇ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਜਿਸ ਕਾਰਨ ਉਨ੍ਹਾਂ ਵੱਲੋਂ ਕੰਮ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉੱਥੇ ਹੀ ਤਹਿਸੀਲਦਾਰ ਜੇ.ਪੀ ਸਲਵਾਨ ਦਾ ਕਹਿਣਾ ਹੈ ਵਾਸੀਕਾਂ ਨਵੀਸਨ ਵੱਲੋਂ ਕੰਮ ਨਾ ਕਰਨ ਦੇ ਐਲਾਨ ਤੋਂ ਬਾਅਦ ਉਨ੍ਹਾਂ ਕੋਲ ਰਜਿਸਟਰੀ ਦੀਆਂ ਸਿਰਫ ਦੋ ਨਿਯੁਕਤੀਆਂ ਹਨ।