ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮਾਂ ਤੋਂ ਬਾਅਦ ਅੰਮ੍ਰਿਤਸਰ ਦਾ ਹਾਲ ਬਾਜ਼ਾਰ ਪੂਰਨ ਤੌਰ ’ਤੇ ਬੰਦ - ਹਾਲ ਬਾਜ਼ਾਰ
ਅੰਮ੍ਰਿਤਸਰ: ਪੰਜਾਬ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ, ਜਿਸ ਵਿਚ ਕੁਝ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਕਰਨ ਦਾ ਫ਼ੈਸਲਾ ਵੀ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ। ਜੇਕਰ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਸਭ ਤੋਂ ਭੀੜ ਭਾੜ ਵਾਲਾ ਇਲਾਕਾ ਹਾਲ ਬਾਜ਼ਾਰ ਮੰਨਿਆ ਜਾਂਦਾ ਹੈ, ਜਿਸ ਵਿਚ ਲੱਖਾਂ ਦੀ ਗਿਣਤੀ ਵਿੱਚ ਲੋਕ ਖਰੀਦਦਾਰੀ ਕਰਨ ਵਾਸਤੇ ਪਹੁੰਚਦੇ ਹਨ। ਲੇਕਿਨ ਅੱਜ ਨਵੀਆਂ ਹਦਾਇਤਾਂ ਜਾਰੀ ਹੋਣ ਤੋਂ ਬਾਅਦ ਹਾਲ ਬਾਜ਼ਾਰ ਨੂੰ ਪੂਰੀ ਤਰ੍ਹਾਂ ਨਾਲ ਪੁਲਸ ਪ੍ਰਸ਼ਾਸਨ ਵਲੋਂ ਸੀਲ ਕਰ ਦਿੱਤਾ ਗਿਆ।