ਭੇਦਭਰੀ ਹਾਲਤ 'ਚ ਵਿਅਕਤੀ ਦੀ ਲਾਸ਼ ਮਿਲਣ ਨਾਲ ਬਣਿਆ ਦਹਿਸ਼ਤ ਦਾ ਮਾਹੌਲ - ਪੋਸਟਮਾਰਟਮ
ਜਲੰਧਰ: ਨਕੋਦਰ ਦੇ ਨਾਲ ਲਗਦੇ ਪਿੰਡ ਸ਼ੰਕਰ ਦੇ ਨਜ਼ਦੀਕ ਇਕ ਖਾਲੀ ਪਲਾਟ ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਕਾਰਨ ਦਹਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਅਕਸ਼ੇ ਕੁਮਾਰ ਪੁੱਤਰ ਕਿਸ਼ੋਰੀ ਲਾਲ ਵਾਸੀ ਸ਼ੰਕਰ ਵਜੋਂ ਹੋਈ ਹੈ। ਮੋਕੇ 'ਤੇ ਨਕੋਦਰ ਦੇ ਡੀ. ਐਸ. ਪੀ. ਲਖਵਿੰਦਰ ਸਿੰਘ ਮੰਲ ਅਤੇ ਸਦਰ ਥਾਣਾ ਮੁਖੀ ਸੁਖਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਕਾਰਵਾਈ ਸ਼ੁਰੂ ਕੀਤੀ ਅਤੇ ਮ੍ਰਿਤਕ ਦੀ ਲਾਸ਼ ਨੂੰ ਨਕੋਦਰ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਪੁਲਿਸ ਨੇ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।