ਚੰਡੀਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਕਰਮਚਾਰੀ ਪਾਇਆ ਗਿਆ ਕੋਰੋਨਾ ਪੌਜ਼ੀਟਿਵ - ਕੋਰੋਨਾ ਪੌਜ਼ੀਟਿਵ
ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਚਲਦੇ ਪੰਜਾਬ 'ਚ ਲਗਾਤਾਰ ਕਰਫਿਊ ਅਤੇ ਲੌਕਡਾਊਨ ਲਗਾਇਆ ਗਿਆ ਸੀ। ਸਰਕਾਰ ਵੱਲੋਂ ਲੋੜੀਂਦਾ ਹਿਦਾਇਤਾਂ ਨਾਲ ਅਨਲੌਕ 1.0 ਦੌਰਾਨ ਦਫਤਰ, ਸਰਕਾਰੀ ਅਦਾਰੇ, ਬਾਜ਼ਾਰ ਆਦਿ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਹੁਣ ਵੀ ਸੂਬੇ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਸ਼ਹਿਰ 'ਚ ਤਿੰਨ ਹੋਰ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਢਕੋਲੀ ਇਲਾਕੇ 'ਚ 1 ਇੱਕ ਤੇ ਬਲਟਾਣਾ 'ਚ 2 ਹੋਰ ਕੋਰੋਨਾ ਪੌਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ 'ਚੋਂ ਕਮਿਊਨਿਟੀ ਹੈਲਥ ਸੈਂਟਰ ਦਾ ਇੱਕ ਕਲਾਸ ਫੋਰ ਕਰਮਚਾਰੀ ਸਤਪਾਲ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ, ਜਿਸ ਮਗਰੋਂ ਹੈਲਥ ਸੈਂਟਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਕੋਰੋਨਾ ਪੀੜਤ ਦੇ ਰਿਹਾਇਸ਼ੀ ਇਲਾਕੇ ਲਾਲੜੂ ਸਣੇ ਹੈਲਥ ਸੈਂਟਰ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਤੇ ਪੀੜਤ ਦੇ ਸੰਪਰਕ 'ਚ ਆਏ ਲੋਕਾਂ ਨੂੰ ਇਕਾਂਤਵਾਸ 'ਚ ਭੇਜ ਦਿੱਤਾ ਗਿਆ ਹੈ।