ਅੰਮ੍ਰਿਤਸਰ ਵਿੱਚ ਲੋਹੜੀ ਦੇ ਤਿਊਹਾਰ ਨੂੰ ਲੈਕੇ ਪਤੰਗਾਂ ਦੀ ਪ੍ਰਦਰਸ਼ਨੀ - PUnjab festival
ਲੋਹੜੀ ਦੇ ਤਿਊਹਾਰ ਦੀਆਂ ਰੌਣਕਾਂ ਅੰਮ੍ਰਿਤਸਰ 'ਚ ਵੇਖਣ ਨੂੰ ਮਿਲ ਰਹੀਆਂ ਹਨ। ਹਾਲ ਹੀ ਵਿੱਚ ਲੋਹੜੀ ਨੂੰ ਲੈ ਕੇ ਸ਼ਹਿਰ 'ਚ ਇੱਕ ਪ੍ਰਦਰਸ਼ਨੀ ਲਗਾਈ ਗਈ, ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਸੁਨੀਲ ਦੱਤੀ ਨੇ ਕੀਤੀ। ਮੀਡੀਆ ਦੇ ਮੁਖ਼ਾਤਿਬ ਹੁੰਦੇ ਹੋਏ ਸੁਨੀਲ ਦੱਤੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ, ਤਾਂ ਜੋ ਕੋਈ ਹਾਦਸਾ ਨਾ ਵਾਪਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਅੰਮ੍ਰਿਤਸਰ 'ਚ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਵੀ ਦੱਸੀ।