ਕਿਸਾਨੀ ਧਰਨੇ ‘ਚ ਇਸ ਅਨੋਖੇ ਉਪਰਾਲੇ ਨੂੰ ਵੇਖ ਤੁਸੀਂ ਵੀ ਕਹੋਂਗੇ ਵਾਹ ! - ਜਲੰਧਰ
ਜਲੰਧਰ: ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਕਿਸਾਨਾਂ ਵਿੱਚ ਕੇਂਦਰ ਖਿਲਾਫ਼ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੌਰਾਨ ਹੁਣ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਵੀ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਜਲੰਧਰ ਦੇ ਧੰਨੋਵਾਲੀ ਪਿੰਡ ਨੇੜੇ ਪਿਛਲੇ ਦਿਨ ਤੋਂ ਲੱਗੇ ਕਿਸਾਨੀ ਧਰਨੀ ਵਿੱਚ ਜਿੱਥੇ ਇੱਕ ਪਾਸੇ ਲਗਾਤਾਰ ਕਿਸਾਨਾਂ ਦਾ ਪਹੁੰਚਣਾ ਜਾਰੀ ਹੈ ਇਸ ਦੇ ਨਾਲ-ਨਾਲ ਵੱਖ-ਵੱਖ ਜਥੇਬੰਦੀਆਂ ਅਤੇ ਹੋਰ ਅਦਾਰਿਆਂ ਵੱਲੋਂ ਆਪਣੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਕ ਪਾਸੇ ਜਿੱਥੇ ਜਗ੍ਹਾ-ਜਗ੍ਹਾ ਲੰਗਰ ਲਗਾਏ ਗਏ ਹਨ ਇਸ ਦੇ ਨਾਲ ਹੀ ਸਿਹਤ ਸੁਵਿਧਾਵਾਂ ਨੂੰ ਦੇਖਦੇ ਹੋਏ ਧਰਨੇ ਵਾਲੀ ਥਾਂ ‘ਤੇ ਮੈਡੀਕਲ ਕੈਂਪ (Medical camp) ਵੀ ਲਗਾਏ ਗਏ ਹਨ ਤਾਂ ਕਿ ਕਿਸਾਨਾਂ ਦੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ। ਇਸ ਮੈਡੀਕਲ ਕੈਂਪ ਦੇ ਵਿੱਚ ਸਿਹਤ ਮੁਲਾਜ਼ਮਾਂ ਦੇ ਵੱਲੋਂ ਕਿਸਾਨਾਂ ਦਾ ਚੈੱਕਅੱਪ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋੜ ਮੁਤਾਬਕ ਮੁਫਤ ਦੇ ਵਿੱਚ ਦਵਾਈ ਵੀ ਦਿੱਤੀ ਜਾ ਰਹੀ ਹੈ।
Last Updated : Aug 21, 2021, 5:14 PM IST