ਐੱਨ.ਐੱਚ.ਐੱਮ ਇੰਪਲਾਈਜ਼ ਯੂਨੀਅਨ ਵੱਲੋਂ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ - ਸਰਕਾਰ ਖਿਲਾਫ਼ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ : ਆਪਣੀਆਂ ਮੰਗਾਂ ਨੂੰ ਲੈਕੇ ਐੱਨ.ਐੱਚ.ਐੱਮ ਇੰਪਲਾਈਜ਼ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ 'ਚ ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਪੁਤਲਾ ਵੀ ਫੂਕਿਆ ਗਿਆ। ਇਸ ਸਬੰਧੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਲੰਬੇ ਸਮੇਂ ਤੋਂ ਸਿਹਤ ਮਹਿਕਮੇ 'ਚ ਕੰਮ ਕੀਤਾ ਜਾ ਰਿਹਾ ਹੈ ਅਤੇ ਕੋਰੋਨਾ ਕਾਲ ਦੌਰਾਨ ਵੀ ਇਮਾਨਦਾਰੀ ਨਾਲ ਡਿਊਟੀ ਕੀਤੀ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਦੇ ਐਲਾਨ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੈ। ਇਸ ਸਬੰਧੀ ਕਾਂਗਰਸੀ ਆਗੂ ਨੇ ਕਿਹਾ ਕਿ ਉਨ੍ਹਾਂ ਵਲੋਂ ਮੰਗ ਪੱਤਰ ਲੈ ਲਿਆ ਅਤੇ ਬਹੁਤ ਜਲਦੀ ਸਰਕਾਰ ਤੱਕ ਪਹੁੰਚਦਾ ਕਰ ਦੇਣਗੇ।