ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਸਮਾਜਕ ਦੂਰੀ ਬਣਾਈ ਰੱਖੇ ਜਾਣ ਦੀ ਕੀਤੀ ਜਾ ਰਹੀ ਅਪੀਲ - Martyrdom Day
ਤਰਨ ਤਾਰਨ: ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੀਵਾਨ ਹਾਲ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸ ਤੋਂ ਇਲਾਵਾ ਅੰਮ੍ਰਿਤ ਵੇਲੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਹੁਣ ਸੁਖਮਣੀ ਸਾਹਿਬ ਜੀ ਪਾਠ ਕੀਤਾ ਜਾ ਰਿਹਾ ਹੈ। ਕਥਾ ਵਾਚਕ ਭਾਈ ਗੁਰਜੰਟ ਸਿੰਘ ਜੀ ਨੇ ਸੰਗਤ ਨੂੰ ਸ਼ਹੀਦੀ ਦਿਹਾੜੇ ਮੌਕੇ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਹਿਦਾਇਤਾਂ ਮੁਤਾਬਕ ਹੀ ਪੁਰਬ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਸਮਾਜਕ ਦੂਰੀ ਦਾ ਧਿਆਨ ਰੱਖਦੇ ਹੋਏ, ਗੁਰੂ ਘਰ ਆਉਣ।
Last Updated : May 26, 2020, 11:39 AM IST