ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ - ਅੰਮ੍ਰਿਤਸਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ: ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੰਮ੍ਰਿਤਸਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਚੱਲ ਕੇ ਬਾਬਾ ਦੀਪ ਸਿੰਘ ਜੀ ਦੇ ਜੱਦੀ ਪਿੰਡ ਪਹੁਵਿੰਡ ਵਿੱਚ ਜਾ ਕੇ ਸੰਪੂਰਨ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਰਹੀਆਂ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਸ਼ਰਧਾਲੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦਾ 342 ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।