ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 6 ਮਾਰਚ ਨੂੰ ਜੇਲ੍ਹ ਭਰੋ ਅੰਦੋਲਨ ਦਾ ਆਯੋਜਨ - ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 6 ਮਾਰਚ ਨੂੰ ਹੋਵੇਗਾ ਜੇਲ੍ਹ ਭਰੋ ਅੰਦੋਲਨ
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ 'ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ.ਸੀ ਨੂੰ ਖ਼ੂਨ ਦੀ ਪੰਜ ਸ਼ੀਸ਼ੀਆਂ ਦੇ ਨਾਲ ਇੱਕ ਮੰਗ ਪੱਤਰ ਵੀ ਦਿੱਤਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਨੇ ਇਹ ਐਲਾਨ ਕੀਤਾ ਕਿ ਉਹ 6 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ 'ਤੇ ਪੂਰੇ ਦੇਸ਼ 'ਚ ਜੇਲ੍ਹ ਭਰੋ ਅੰਦੋਲਨ ਕਰਨਗੇ।