ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ - Anganwadi mulazam union
ਫਤਿਹਗੜ੍ਹ ਸਾਹਿਬ: ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰਨ ਉਪਰੰਤ ਆਂਗਨਵਾੜੀ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਕੇ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਦਾ ਮੇਨ ਸੜਕ 'ਤੇ ਪੁੱਤਲਾ ਵੀ ਸਾੜਿਆ ਗਿਆ। ਇਸ ਮੌਕੇ ਆਂਗਨਵਾੜੀ ਯੂਨੀਅਨ ਆਗੂ ਗੁਰਮੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਜਿਸ ਕਾਰਨ ਉਨ੍ਹਾਂ ਵਿੱਚ ਰੋਹ ਹੋਰ ਵਧਦਾ ਜਾ ਰਿਹਾ ਹੈ।