ਆਂਗਣਵਾੜੀ ਮਹਿਲਾਵਾਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਆਂਗਣਵਾੜੀ ਮਹਿਲਾਵਾਂ
ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਦੋ ਸੋ ਵਰਕਰ ਯੂਨੀਅਨ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਉਨ੍ਹਾਂ ਨੂੰ ਬਣਦੇ ਹੱਕ ਨਾ ਦਿੱਤੇ ਜਾਣ ਦੇ ਰੋਸ ਵਜੋਂ ਜੰਮ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉੱਤੇ ਹੋਰ ਭਾਰਤੀ ਜਥੇਬੰਦੀਆਂ ਨੇ ਆਸ਼ਾ ਵਰਕਰ ਅਤੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੂੰ ਸਮਰਥਨ ਦਿੱਤਾ। ਮਹਿਲਾ ਆਗੂਆਂ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਔਰਤਾਂ ਨੂੰ ਮਾਣ ਸਨਮਾਨ ਦੇਣ ਦੇ ਵੱਡੇ-ਵੱਡੇ ਦਮਗਜੇ ਮਾਰੇ ਜਾ ਰਹੇ ਹਨ ਪ੍ਰੰਤੂ ਅਜੇ ਤੱਕ ਉਨ੍ਹਾਂ ਦੀਆਂ ਬਣਦੀਆਂ ਮੰਗਾਂ ਵੀ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ।