ਬਠਿੰਡਾ: ਆਂਗਨਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ, ਵੇਖੋ ਵੀਡੀਓ - bathinda news update
ਆਂਗਨਵਾੜੀ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਮੈਦਾਨ ਵਿੱਚ ਨਿਤਰੇ ਹਨ। ਬਠਿੰਡਾ ਦੇ ਬਲਾਕ ਪੱਧਰੀ ਆਂਗਨਵਾੜੀ ਵਰਕਰਾਂ ਵੱਲੋਂ ਰੋਸ ਮਜ਼ਾਹਰੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਮਾਰਚ ਦੀ ਅਗਵਾਈ ਆਲ ਪੰਜਾਬ ਆਂਗਨਵਾੜੀ ਯੂਨੀਅਨ ਦੀ ਜਨਰਲ ਸਕੱਤਰ ਗੁਰਮੀਤ ਕੌਰ ਵੱਲੋਂ ਕੀਤੀ ਗਈ। ਇਹ ਰੋਸ ਮਾਰਚ ਜ਼ਿਲ੍ਹਾ ਪ੍ਰੀਸ਼ਦ ਤੋਂ ਲੈ ਕੇ ਨੰਦ ਸਿੰਘ ਫੌਜੀ ਚੌਕ ਤੱਕ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਆਈਸੀਡੀਐਸ ਸਕੀਮ ਨੂੰ ਸ਼ੁਰੂ ਹੋਏ 44 ਸਾਲ ਹੋ ਚੁੱਕੇ ਹਨ, ਪਰ ਸਰਕਾਰ ਵਲੋਂ ਸਹੀ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨਾ ਪੂਰੀ ਕਰਨ 'ਤੇ ਪੰਜਾਬ ਸਰਕਾਰ ਨੂੰ ਸਿੱਧੀ ਚਿਤਾਵਨੀ ਦੇ ਦਿੱਤੀ ਗਈ ਹੈ ਕਿ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਨਾ ਸਿਰਫ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਬਲਕਿ ਜ਼ਿਮਨੀ ਚੋਣਾਂ ਵਿੱਚ ਵੀ ਇਕੱਠੇ ਹੋ ਕੇ ਕਾਂਗਰਸ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।