ਆਂਗਣਵਾੜੀ ਵਰਕਰਾਂ ਨੇ ਵੀ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ - ਪੰਜਾਬ ਸਰਕਾਰ ਦੀਆਂ ਨੀਤੀਆਂ
ਫਾਜ਼ਿਲਕਾ:ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਤੋ ਕੋਈ ਵੀ ਵਰਗ ਖੁਸ਼ ਨਹੀ ਹੈ। ਸਾਰੇ ਵਰਗ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਆਗਣਵਾੜੀ ਵਰਗ ਵੀ ਸਰਕਾਰ ਦੀਆਂ ਨੀਤੀਆਂ ਤੋ ਪਰੇਸ਼ਾਨ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਉਸ ਤਹਿਦ ਹੀ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਸਥਾਨਕ ਸੁਤੰਤਰ ਭਵਨ ਤੋਂ ਲੈ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਹੁੰਦੇ ਹੋਏ ਵਿਧਾਇਕ ਆਂਵਲਾ ਦੇ ਦਫ਼ਤਰ ਤਕ ਰੋਸ ਮਾਰਚ ਕੀਤਾ ਗਿਆ। ਆਂਗਣਵਾੜੀ ਵਰਕਰਾਂ ਵੱਲੋ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਨੂੰ ਮੰਗ ਪੱਤਰ ਦਿੱਤਾ ਗਿਆ। ਗੱਲਬਾਤ ਕਰਦੇ ਹੋਏ ਆਗਣਵਾਂੜੀ ਵਰਕਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਪਰੰਤੂ ਸੱਤਾ ਵਿੱਚ ਆਉਣ ਦੇ ਬਾਵਜੂਦ ਅਜੇ ਤੱਕ ਸਰਕਾਰ ਵੱਲੋਂ ਕੀਤਾ ਵਾਅਦਾ ਪੂਰਾ ਨਹੀਂ ਹੋਇਆ।ਆਗੂਆਂ ਨੇ ਆਪਣੀ ਹੱਕੀ ਮੰਗਾਂ ਨੂੰ ਮੁੱਖ ਰੂਪ 'ਚ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਸੈਂਟਰਾਂ ਤੋਂ ਲਏ ਬੱਚੇ ਵਾਪਸ ਭੇਜੇ ਜਾਣ ਅਤੇ ਪ੍ਰੀ ਪ੍ਰਾਇਮਰੀ ਕਲਾਸਾਂ ਆਂਗਣਵਾੜੀ ਸੈਂਟਰਾਂ ਵਿੱਚ ਲਗਾਈਆਂ ਜਾਣ। ਪ੍ਰੀ ਪ੍ਰਾਇਮਰੀ ਵਿੱਚ ਪੜ੍ਹਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ।