ਆਂਗਨਵਾੜੀ ਅਤੇ ਸੀਟੂ ਵਰਕਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਜੇਲ੍ਹ ਭਰੋ ਅੰਦੋਲਨ ਦੀ ਕੀਤੀ ਸ਼ੁਰੂਆਤ - ਆਂਗਨਵਾੜੀ ਅਤੇ ਸੀਟੂ ਵਰਕਰਾਂ ਨੇ ਸ਼ਿਰਕਤ
ਲੁਧਿਆਣਾ: ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਅਤੇ ਆਂਗਣਵਾੜੀ ਮੁਲਾਜ਼ਮਾਂ ਨੇ ਕਿਸਾਨਾਂ ਦੇ ਹੱਕ ਦੇ ਵਿੱਚ ਅਤੇ ਕੇਂਦਰ ਸਰਕਾਰ ਦੀਆਂ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਜੇਲ੍ਹ ਭਰੋ ਅੰਦੋਲਨ ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਆਂਗਨਵਾੜੀ ਅਤੇ ਸੀਟੂ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਰੋਸ ਧਰਨੇ ਦੀ ਅਗਵਾਈ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਜੋ ਧੱਕਾ ਹੋ ਰਿਹਾ ਹੈ ਉਸ ਦੇ ਹੱਕ ਦੇ ਵਿੱਚ ਅੱਜ ਸਾਰੀਆਂ ਜਥੇਬੰਦੀਆਂ ਨੇ ਇੱਕਜੁਟਤਾ ਵਿਖਾਈ ਹੈ। ਉਨ੍ਹਾਂ ਨੇ ਕਿਹਾ ਕਿ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਵੀ ਅੱਜ ਪੂੰਜੀਪਤੀਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਤਿੰਨੇ ਕਾਨੂੰਨ ਰੱਦ ਹੋਣੇ ਚਾਹੀਦੇ ਹੈ ਤਾਂ ਹੀ ਕਿਸਾਨ ਖੁਸ਼ਹਾਲ ਹੋ ਸਕਦਾ ਹੈ।