ਕਿਸਾਨੀ ਸੰਘਰਸ਼ 'ਚ ਪਹੁੰਚੀਆਂ ਆਂਗਣਵਾੜੀ ਮੁਲਾਜ਼ਮਾਂ - ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ
ਜਲੰਧਰ: ਜਲੰਧਰ 'ਚ ਟੋਲ ਪਲਾਜ਼ੇ 'ਤੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਧਰਨੇ 'ਚ ਆਂਗਣਵਾੜੀ ਮਹਿਲਾ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕਰਕੇ ਕਿਸਾਨਾਂ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ 'ਚ ਮਹਿਲਾਵਾਂ ਵੀ ਕਿਸਾਨਾਂ ਦੇ ਨਾਲ ਖੜੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਦੇ ਮਾਮਲੇ 'ਚ ਗੰਭੀਰਤਾ ਨਹੀਂ ਦਿਖਾ ਰਹੀ, ਜਿਸ ਕਾਰਨ ਸੰਘਰਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਤਾਂ ਜੋ ਕਿਸਾਨ ਘਰਾਂ ਨੂੰ ਪਰਤ ਸਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਆਸ਼ਾ ਵਰਕਰਾਂ ਦਾ ਕਹਿਣਾ ਕਿ ਦਿਨ ਪਰ ਦਿਨ ਵੱਧ ਰਹੀ ਮਹਿੰਗਾਈ 'ਤੇ ਵੀ ਸਰਕਾਰ ਨੂੰ ਠੱਲ ਪਾਉਣੀ ਚਾਹੀਦੀ ਹੈ।