ਆਂਗਨਵਾੜੀ ਵਰਕਰਾਂ ਵੱਲੋਂ ਡੀ.ਸੀ ਦਫ਼ਤਰ ਦਾ ਕੀਤਾ ਘਿਰਾਓ
ਸ੍ਰੀ ਮੁਕਤਸਰ ਸਾਹਿਬ: ਆਂਗਨਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ ਡੀ.ਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਆਂਗਨਵਾੜੀ ਵਰਕਰਾਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਲਾਰੇ ਲਗਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਪੱਕਿਆਂ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਦੌਰਾਨ ਉਨ੍ਹਾਂ ਫਰੰਟਲਾਈਨ 'ਤੇ ਵੀ ਕੰਮ ਕੀਤਾ ਪਰ ਸਰਕਾਰ ਵਲੋਂ ਉਨ੍ਹਾਂ ਨੂੰ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।