ਬਜਟ ਤੋਂ ਨਿਰਾਸ਼ ਆਂਗਨਵਾੜੀ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ - Anganwadi workers
ਸ੍ਰੀ ਮੁਕਤਸਰ ਸਾਹਿਬ: ਬਜਟ ਨੂੰ ਲੈ ਕੇ ਨਿਰਾਸ਼ ਆਂਗਣਵਾੜੀ ਵਰਕਰ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਬਜਟ ਤੋਂ ਉਨ੍ਹਾਂ ਨੂੰ ਪੱਲੇ ਨਿਰਾਸ਼ਾ ਪਈ, ਜੋ ਵਾਅਦੇ ਸਰਕਾਰ ਨੇ ਕੀਤੀ ਸੀ ਉਨ੍ਹਾਂ ਵਿੱਚੋਂ ਕੋਈ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤਕ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ। ਉਨ੍ਹਾਂ ਨੇ ਕਿਹਾ ਕਿ ਵਾਅਦਾ ਕਰਨ ਦੇ ਬਾਵਜੂਦ ਵੀ ਮਾਣ ਭੱਤੇ 'ਚ ਵਾਧਾ ਨਹੀਂ ਕੀਤਾ।