ਧੂਰੀ ਵਿੱਖੇ ਆਂਗਨਵਾੜੀ ਵਰਕਰਾਂ ਨੇ ਫੂਕਿਆ ਕੈਪਟਨ ਦਾ ਪੁਤਲਾ - ਆਂਗਨਵਾੜੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ
ਸੰਗਰੂਰ: ਧੂਰੀ ਵਿਖੇ ਆਂਗਨਵਾੜੀ ਵਰਕਰਾਂ ਨੇ ਪੱਕੇ ਨਾ ਕਰਨ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਬਲਜੀਤ ਕੌਰ ਪੇਧਨੀ ਨੇ ਕਿਹਾ ਕੇ ਸਰਕਾਰ ਪਿਛਲੇ 45 ਸਾਲਾਂ ਤੋਂ ਆਂਗਨਵਾੜੀ ਵਰਕਰਾਂ ਦਾ ਸ਼ੋਸ਼ਣ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨੌਕਰੀ ਦੇ ਇੰਨ੍ਹੇ ਸਾਲ ਬਾਅਦ ਵੀ ਕਿਸੇ ਸਰਕਾਰ ਨੇ ਸਾਨੂੰ ਸਰਕਾਰੀ ਮੁਲਾਜ਼ਮ ਨਹੀਂ ਮੰਨਿਆ।