ਆਂਗਨਵਾੜੀ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ - ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਜਲੰਧਰ: ਸ਼ਹਿਰ ਦੇ ਪਿੰਡ ਰੁੜਕੀ ਕਲਾਂ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਂਗਨਵਾੜੀ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਂਗਨਵਾੜੀ ਯੂਨੀਅਨ ਦੀ ਪ੍ਰਧਾਨ ਪੂਨਮ ਰਾਣੀ ਦੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਆਂਗਨਵਾੜੀ ਵਰਕਰ ਕਾਨਟਰੈਕਟ ਬੇਸ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਆਂਗਨਵਾੜੀ ਵਰਕਰਾਂ ਦੀਆਂ ਤਨਖ਼ਾਹਾਂ ਵਧਾਉਣ ਸਬੰਧੀ ਕਈ ਵਾਅਦੇ ਕੀਤੇ ਗਏ ਸਨ, ਪਰ ਹੁਣ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਕੋਲ ਆਪਣੀਆਂ ਮੰਗਾਂ ਰੱਖ ਰਹੇ ਹਨ, ਪਰ ਸਰਕਾਰ ਵੱਲੋਂ ਇਸ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਇਸ ਕਾਰਨ ਮਜਬੂਰਨ ਸਾਨੂੰ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ 'ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।