ਆਂਗਣਵਾੜੀ ਵਰਕਰਾਂ ਨੇ ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਬਾਰੇ ਲੋਕਾਂ ਨੂੰ ਕੀਤਾ ਜਾਗੂਰਕ - ਸੀਡੀਪੀਓ ਕਮਲਜੀਤ ਕੌਰ
ਲੁਧਿਆਣਾ: ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਮਹਾਂਮਾਰੀ ਤੋਂ ਨਿਜਾਤ ਪਾਉਣ ਤੇ ਇਸ ਤੋਂ ਬਚਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸੀਡੀਪੀਓ ਕਮਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਕੋਰੋਨਾ ਵਾਈਅਰਜ਼ ਨੂੰ ਬੈਜ ਲਗਾਏ। ਆਂਗਣਵਾੜੀ ਵਰਕਰਾਂ ਨੇ ਮਿਸ਼ਨ ਫ਼ਤਿਹ ਤਹਿਤ ਬਲਾਕ ਦੋਰਾਹਾ ਦੇ ਪਿੰਡਾਂ ਤੇ ਸ਼ਹਿਰਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਸੀਡੀਪੀਓ ਕਮਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਸਫਲ ਕਰਨ ਲਈ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ।