ਆਂਗਣਵਾੜੀ ਵਰਕਰਾਂ ਨੇ ਹੱਕੀ ਮੰਗਾਂ ਲਈ ਰਾਜਾ ਵੜਿੰਗ ਦੇ ਘਰ ਕੀਤੀ ਭੁੱਖ ਹੜਤਾਲ - ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ
ਸ੍ਰੀ ਮੁਕਤਸਰ ਸਾਹਿਬ: ਇੱਥੇ ਆਂਗਣਵਾੜੀ ਵਰਕਰਾਂ ਨੇ ਹੱਕੀ ਮੰਗਾਂ ਲਈ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਦੀ ਘਰ ਵਿੱਚ ਭੁੱਖ ਹੜਤਾਲ ਕੀਤੀ। ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਕਹਿਣਾ ਹੈ ਕਿ ਉਹ ਰੋਜ਼ ਤਿੰਨ ਕਾਂਗਰਸੀ ਵਿਧਾਇਕਾਂ ਦੇ ਘਰ ਅੱਗੇ ਇੱਕ ਦਿਨ ਦੀ ਭੁੱਖ ਹੜਤਾਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਚੋਣਾਂ ਵੇਲੇ ਵਾਅਦੇ ਕੀਤੇ ਸਨ ਉਹ ਅਜੇ ਤੱਕ ਪੂਰੇ ਨਹੀਂ ਕੀਤੇ। ਨਾਲ ਹੀ ਜੋ ਆਂਗਣਵਾੜੀ ਸੈਂਟਰਾਂ ਵਿੱਚੋਂ ਜੋ ਬੱਚੇ ਸਕੂਲਾਂ ਵਿੱਚ ਲਾਏ ਗਏ ਹੈ ਉਹ ਵਾਪਸ ਕੀਤੇ ਜਾਣ। ਨਾਲ ਹੀ ਰਜਿਸਟਰਾਰ ਹਰਿਆਣਾ ਦੇ ਸੈਂਟਰਾਂ ਵਿੱਚ ਸਹੂਲਤਾਂ ਮਿਲਦੀਆਂ ਹਨ ਉਸੇ ਤਰ੍ਹਾਂ ਪੰਜਾਬ ਵਿੱਚ ਵੀ ਸਾਨੂੰ ਸਹੂਲਤਾਂ ਦਿੱਤੀਆਂ ਜਾਣ। ਜੇ ਸਰਕਾਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਮੰਤਰੀਆਂ ਦੇ ਘਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਾਂਗੇ।