ਆਂਗਨਵਾੜੀ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਐਸਡੀਐਮ ਨੂੰ ਸੌਂਪਿਆ ਮੰਗ ਪੱਤਰ - ਐਸਡੀਐਮ ਨੂੰ ਸੌਂਪਿਆ ਪੱਤਰ
ਜਲੰਧਰ: ਕਸਬਾ ਫਿਲੌਰ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਫਿਲੌਰ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਐਸਡੀਐਮ ਫਿਲੌਰ ਨੂੰ ਮੰਗ ਪੱਤਰ ਦਿੱਤਾ। ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਕੋਲੋਂ ਰੁਜ਼ਗਾਰ ਖੋਹ ਰਹੀ ਹੈ ਕਿਉਂਕਿ ਹੁਣ ਸਰਕਾਰ ਨੇ ਇਕਤਰਫ਼ਾ ਫ਼ੈਸਲਾ ਲੈਂਦੇ ਹੋਏ ਤਿੰਨ ਤੋਂ ਲੈ ਕੇ ਛੇ ਸਾਲ ਦੇ ਬੱਚੇ ਪ੍ਰਾਇਮਰੀ ਸਕੂਲਾਂ ਨੂੰ ਦੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦਾ ਪ੍ਰਦਰਸ਼ਨ ਹੋਰ ਵੀ ਤਿੱਖਾ ਹੋਵੇਗਾ।