ਆਂਗਣਵਾੜੀ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਪ੍ਰਤੀ ਕੀਤਾ ਜਾਗਰੂਕ - Anganwadi workers aware Corona
ਖੰਨਾ: ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਸਬੰਧੀ ਅਗੜਵਾੜੀ ਵਰਕਰਾਂ ਵੱਲੋਂ ਮੁਹਿੰਮ ਜਾਰੀ ਹੈ। ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਸਬੰਧੀ ਜਾਣੂ ਕਰਵਾਉਣ ਲਈ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਕਮਲਜੀਤ ਕੌਰ ਬੋਪਾਰਾਏ ਦੀ ਅਗਵਾਈ ਹੇਠ ਦੋਰਾਹਾ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਬਲਾਕ ਦੀਆਂ ਸਾਰੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੇ ਵਾਰਡਾਂ ਨੂੰ ਸ਼ਾਮਲ ਕੀਤਾ ਜਾਵੇਗਾ।