ਆਂਗਣਵਾੜੀ ਵਰਕਰਾਂ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ - ਆਂਗਣਵਾੜੀ ਵਰਕਰਾਂ ਨੇ
ਸ੍ਰੀ ਮੁਕਤਸਰ ਸਾਹਿਬ: ਆਂਗਣਵਾੜੀ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਪਿੰਡ ਬਾਦਲ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਆਂਗਣਵਾੜੀ ਵਰਕਰ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੇ ਜੋ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦਾ ਮੁੱਦਾ ਅਸੈਂਬਲੀ ਵਿਖੇ ਚੁੱਕ ਕੇ ਉਨ੍ਹਾਂ ਦੀ ਆਵਾਜ ਸਰਕਾਰ ਤੱਕ ਪਹੁੰਚਾਈ ਹੈ ਇਸ ਲਈ ਵਰਕਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨਾਂ ਉਨ੍ਹਾਂ ਨਾਲ ਸੰਘਰਸ਼ ਦੌਰਾਨ ਜੋ ਵੀ ਧੱਕੇਸ਼ਾਹੀ ਹੋਈ ਹੈ ਉਸਦੀ ਆਵਾਜ਼ ਵੀ ਉਹ ਚੁੱਕਣ ਤਾਂ ਕਿ ਪੰਜਾਬ ਸਰਕਾਰ ’ਤੇ ਦਬਾਅ ਪੈ ਸਕੇ ਜਿਸ ਨਾਲ ਉਹ ਉਨ੍ਹਾਂ ਦੀ ਮੰਗਾਂ ਨੂੰ ਪੂਰੀਆਂ ਕਰਨ।