ਆਂਗਨਵਾੜੀ ਵਰਕਰਾਂ ਨੇ ਸੂਬਾ ਅਤੇ ਕੇਂਦਰ ਸਰਕਾਰ ਦਾ ਕੀਤਾ ਪਿੱਟ ਸਿਆਪਾ - anganwadi workers protest
ਬਠਿੰਡਾ: ਸਥਾਨਕ ਸ਼ਹਿਰ 'ਚ ਆਂਗਨਵਾੜੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕੱਢਿਆ ਗਿਆ ਅਤੇ ਅੰਬੇਡਕਰ ਚੌਕ ਦੇ ਨਜ਼ਦੀਕ ਪਿੱਟ ਸਿਆਪਾ ਕਰਦਿਆਂ ਪੁਤਲੇ ਵੀ ਸਾੜੇ ਗਏ। ਬਠਿੰਡਾ ਡੀਸੀ ਦਫ਼ਤਰ ਤੋਂ ਲੈ ਕੇ ਅੰਬੇਡਕਰ ਚੌਕ ਤੱਕ ਰੋਸ ਮਾਰਚ ਕਰਦਿਆਂ ਆਂਗਨਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ। ਆਂਗਨਵਾੜੀ ਵਰਕਰਾਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ ਇਸ ਦੌਰਾਨ ਆਂਗਨਵਾੜੀ ਵਰਕਰਾਂ ਦੀ ਬਲਾਕ ਪ੍ਰਧਾਨ ਅੰਮ੍ਰਿਤ ਪਾਲ ਕੌਰ ਨੇ ਕਿਹਾ ਕਿ ਅੱਜ ਆਂਗਨਵਾੜੀ ਵਰਕਰ ਲੰਬੇ ਸਮੇਂ ਤੋਂ ਆਪਣੀ ਡਿਊਟੀਆਂ ਕਰ ਰਹੇ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਸਰਕਾਰੀ ਮੁਲਾਜ਼ਮ ਨਹੀਂ ਐਲਾਨਿਆ ਗਿਆ।