ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਭੜਾਸ - ਪੇਂਡੂ ਭਾਰਤ ਬੰਦ
ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਆਂਗਣਵਾੜੀ ਵਰਕਰਾਂ ਨੇ ਖੰਨਾ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ 3 ਤੋਂ 6 ਸਾਲ ਦੇ ਪ੍ਰੀ ਸਕੂਲ ਦੇ ਬੱਚੇ ਸਾਨੂੰ ਦਿੱਤੇ ਜਾਣ ਤੇ ਸਾਡੀਆਂ ਤਨਖ਼ਾਹਾਂ ਤੇ ਇਮਾਰਤ ਦਾ ਕਿਰਾਇਆ ਸਾਨੂੰ ਦਿੱਤਾ ਜਾਵੇ, ਕਿਉਂਕਿ ਸਾਨੂੰ ਮਕਾਨ ਮਾਲਕ ਤੰਗ ਕਰਦੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਜੋ ਸਾਡਾ ਵਧਿਆ ਹੋਇਆ ਮਾਣ ਭੱਤਾ ਕੱਟ ਲਿਆ ਸੀ, ਉਹ ਸਾਨੂੰ ਛੇਤੀ ਹੀ ਵਾਪਿਸ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।