ਫਾਜ਼ਿਲਕਾ ’ਚ ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਮੂਹਰੇ ਦਿੱਤਾ ਧਰਨਾ - ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ
ਫਾਜ਼ਿਲਕਾ: ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫਤਰ ਅੰਦਰ ਲਗਾਇਆ ਧਰਨਾ ਕਿਸੀ ਵੀ ਪ੍ਰਸ਼ਾਸਨਿਕ ਅਧਿਕਾਰੀ ਦੁਆਰਾ ਮੰਗ ਪੱਤਰ ਨਾ ਲੈ ਜਾਣ ’ਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇੱਥੇ ਦੱਸਣਯੋਗ ਹੈ ਕਿ ਦੇਸ਼ ਭਰ ਵਿੱਚ ਕਰੋਨਾ ਮਹਾਂਮਾਰੀ ਦੇ ਚੱਲਦੇ ਆਂਗਣਵਾੜੀ ਵਰਕਰਾਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸਰਕਾਰ ਦੇ ਇਸ ਅਭਿਆਨ ’ਚ ਯੋਗਦਾਨ ਪਾਇਆ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫਤਰ ਅੰਦਰ ਧਰਨਾ ਲਗਾਇਆ ਗਿਆ।