ਗੁਰਦਾਸਪੁਰ: ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਕੀਤਾ ਗਿਆ ਪ੍ਰਦਰਸ਼ਨ - ਆਂਗਣਵਾੜੀ ਵਰਕਰਾਂ ਰੋਸ ਪ੍ਰਦਰਸ਼ਨ
ਇੱਕ ਪਾਸੇ ਪੰਜਾਬ ਸਰਕਾਰ ਮਹਿਲਾ ਦਿਵਸ 'ਤੇ ਸਮਾਗਮ ਕਰ ਮਹਿਲਾਵਾਂ ਨੂੰ ਸਨਮਾਨਿਤ ਕਰ ਰਹੀ ਹੈ,ਉੱਥੇ ਹੀ ਦੂਜੇ ਪਾਸੇ ਮਹਿਲਾਵਾਂ ਆਪਣੇ ਹੱਕ ਲੈਣ ਲਈ ਧਰਨੇ ਦੇਣ ਲਈ ਮਜ਼ਬੂਰ ਹੋ ਗਈਆਂ ਹਨ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੀਂਹ ਵਿੱਚ ਵੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਦਾ ਘਿਰਾਵ ਕੀਤਾ ਤੇ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫ਼ਤਾਰੀ ਦੇਣ ਪਹੁੰਚੀਆਂ ਪਰ ਉਨ੍ਹਾਂ ਨੂੰ ਕਿਸੇ ਨੇ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਜੋ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਉਹ ਪੂਰਾ ਨਹੀਂ ਹੋਇਆ। ਰੋਜ਼ਗਾਰ ਦੇਣ ਦੀ ਬਜਾਏ ਰੋਜ਼ਗਾਰ ਖੋਏ ਜਾ ਰਹੇ ਹਨ ਅਤੇ ਨਵੀਂ ਸਿਖਿਆ ਨਿਤੀ ਦਾ ਖਰੜਾ ਜੋ ਪੰਜਾਬ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਹੈ ਉਸ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਵੱਧ ਮੱਹਤਤਾ ਦਿੱਤੀ ਜਾ ਰਹੀ ਹੈ।