ਆਂਗਣਵਾੜੀ ਵਰਕਰਾਂ ਨੇ ਘੇਰਿਆ ਵਿੱਤ ਮੰਤਰੀ ਦਾ ਦਫ਼ਤਰ - ਵਿੱਤ ਮੰਤਰੀ ਦਾ ਦਫ਼ਤਰ
ਬਠਿੰਡਾ: ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਆਂਗਣਵਾੜੀ ਵਰਕਰਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ਚ ਆਂਗਣਵਾੜੀ ਵਰਕਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਆਲ ਇੰਡੀਆ ਆਂਗਣਵਾੜੀ ਐਸੋਸੀਏਸ਼ਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।