ਖੇਤੀ ਕਾਨੂੰਨਾਂ ਵਿਰੁੱਧ ਆਂਗਣਵਾੜੀ ਵਰਕਰ ਯੂਨੀਅਨ ਨੇ ਕੀਤਾ ਪ੍ਰਦਰਸ਼ਨ - agriculture law
ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੂਹਰੇ ਕਿਸਾਨਾਂ ਦੇ ਹੱਕ 'ਚ ਆਂਗਣਵਾੜੀ ਮੁਲਾਜ਼ਮ ਯੂਨੀਅਨ, ਚੌਂਕੀਦਾਰ ਯੂਨੀਅਨ ਅਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।