ਜਲੰਧਰ: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕਿਸਾਨਾਂ ਦੇ ਹੱਕ 'ਚ ਕੀਤਾ ਚੱਕਾ ਜਾਮ - ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ
ਜਲੰਧਰ: ਕਸਬਾ ਫਿਲੌਰ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬੀਤੇ ਦਿਨੀਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੱਢ ਚੱਕਾ ਜਾਮ ਕੀਤਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸੋਮਾ ਦੇਵੀ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜਿਹੜੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਹੈ ਇਹ ਕਿਸਾਨ ਵਿਰੋਧੀ ਹਨ ਤੇ ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਹੀ ਉਨ੍ਹਾਂ ਨੇ ਚੱਕਾ ਜਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੋ ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਹੈ। ਇਹ ਬਹੁਤ ਹੀ ਸ਼ਲਾਘਾਯੋਗ ਹੈ।