ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਨੂੰ ਲੈ ਕੇ ਆਂਗਣਵਾੜੀ ਯੂਨੀਅਨ ਨੇ ਸੰਘਰਸ਼ ਵਿੱਢਣ ਲਈ ਕੀਤੀ ਮੀਟਿੰਗ - ਆਂਗਣਵਾੜੀ ਯੂਨੀਅਨ
ਆਂਗਣਵਾੜੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਬਜਟ ਵਿੱਚ ਆਂਗਣਵਾੜੀ ਯੂਨੀਅਨ ਲਈ ਕੋਈ ਵੀ ਸਕੀਮ ਨਾ ਰੱਖਣ ਦੇ ਵਿਰੋਧ ਵਿੱਚ ਸੰਘਰਸ਼ ਕਰਨ ਲਈ ਮੀਟਿੰਗ ਰੱਖੀ ਗਈ। ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਆਂਗਣਵਾੜੀ ਯੂਨੀਅਨ ਦੀ ਆਗੂ ਨੇ ਕਿਹਾ ਕਿ ਆਂਗਣਵਾਡ਼ੀ ਯੂਨੀਅਨ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਲਈ ਮੀਟਿੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਆਂਗਣਵਾੜੀ ਵਰਕਰਾਂ ਲਈ ਕੋਈ ਵੀ ਸਕੀਮ ਨਹੀਂ ਰੱਖੀ ਗਈ। ਜਿਸ ਦੇ ਕਾਰਨ ਉਨ੍ਹਾਂ ਵੱਲੋਂ ਇਹ ਮੀਟਿੰਗ ਕੀਤੀ ਗਈ। ਆਗੂਆਂ ਨੇ ਇਹ ਵੀ ਕਿਹਾ ਕਿ 17 ਮਾਰਚ ਨੂੰ ਆਂਗਣਵਾੜੀ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।