ਆਂਗਨਵਾੜੀ ਮੁਲਾਜ਼ਮਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ - ਸੈਕਟਰ 34 ਚੰਡੀਗੜ੍ਹ
ਚੰਡੀਗੜ੍ਹ ਦੇ ਸੈਕਟਰ 34 ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਹਰਿਆਣਾ ਦੀ ਤਰਜ 'ਤੇ ਵਰਕਰਾਂ ਤੇ ਹੈਲਪਰਾਂ ਦੀ ਤਨਖ਼ਾਹ ਹੋਰਨਾਂ ਸਕੀਮਾਂ ਤਹਿਤ ਮਿਲਣ ਵਾਲੀ ਏਰੀਅਰ ਰਾਸ਼ੀ ਸਮੇਤ ਦਿੱਤੀ ਜਾਵੇ। ਇਸ ਦੇ ਨਾਲ ਹੀ 3 ਤੋਂ 6 ਸਾਲ ਦੇ ਲਾਭਪਾਤਰੀ ਬੱਚਿਆਂ ਨੂੰ ਮੁੜ ਸੈਂਟਰਾਂ 'ਚ ਭੇਜਿਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀ ਕਈ ਵਾਰ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੂੰ ਮਿਲ ਚੁੱਕੇ ਹਨ ਤੇ ਸਮਾਂ ਦੇਣ ਦੇ ਬਾਵਜੂਦ ਵੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਇਹ ਧਰਨਾ ਇੱਕ ਦਿਨ ਦਾ ਸੀ ਤੇ ਹੁਣ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਉਨ੍ਹਾਂ ਨੂੰ ਬੁੱਧਵਾਰ ਦਾ ਸਮਾਂ ਦਿੱਤਾ ਹੈ ਮੀਟਿੰਗ ਕਰਨ ਲਈ। ਹੁਣ ਵੇਖਣ ਵਾਲੀ ਗੱਲ ਇਹ ਕੀ ਕੈਬਿਨੇਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਿਕਲੇਗਾ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?