ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਮਿਲੇਗਾ ਫੈਬ ਸਟੇਟ ਐਵਾਰਡ
ਵਿੱਦਿਆ ਦੇ ਖੇਤਰ ਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਾਈਵੇਟ ਖੇਤਰ ਦੇ ਸਕੂਲਾਂ ਲਈ ਪਹਿਲੀ ਵਾਰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਫੈਬ ਸਟੇਟ ਐਵਾਰਡ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਐਵਾਰਡਾਂ ਤਹਿਤ ਵੱਖ-ਵੱਖ ਸ਼੍ਰੇਣੀਆਂ ਅਧੀਨ ਬੈਸਟ ਸਕੂਲ ਬੈਸਟ ਪ੍ਰਿੰਸੀਪਲ ਬੈਸਟ ਅਧਿਆਪਕ ਅਤੇ ਬੈਸਟ ਸਟੂਡੈਂਟ ਦੀ ਚੋਣ ਕੀਤੀ ਜਾਵੇਗੀ। ਨਿੱਜੀ ਸਕੂਲਾਂ ਦੇ ਸਿੱਖਿਆ ਖੇਤਰ ਚ ਵਡਮੁੱਲਾ ਯੋਗਦਾਨ ਅਤੇ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਫੈਡਰੇਸ਼ਨ ਵੱਲੋਂ ਵੱਖ-ਵੱਖ ਮਾਪਦੰਡਾਂ ਦੇ ਆਧਾਰ ’ਤੇ ਪੰਜਾਬ ਭਰ ਦੇ ਨਿਜੀ ਸਕੂਲਾਂ ਨੂੰ ਇਸ ਰਾਹੀ ਸਨਮਾਨਿਤ ਕੀਤਾ ਜਾਵੇਗਾ।