ਸਹੁਰਾ ਪਰਿਵਾਰ ਤੋਂ ਤੰਗ ਹੋ ਨੌਜਵਾਨ ਨੇ ਕੀਤੀ ਖੁਦਕੁਸ਼ੀ - ਫਿਰੋਜ਼ਪੁਰ ਦੇ ਪਿੰਡ ਰੁੱਕਣਪੁਰਾ
ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਰੁੱਕਣਪੁਰਾ ਦੇ ਨੌਜਵਾਨ ਨੇ ਆਪਣੇ ਸਹੁਰਾ ਪਰਿਵਾਰ ਤੋਂ ਤੰਗ ਹੋ ਸਪਰੇਅ ਪੀਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਮ੍ਰਿਤਕ ਦੇ ਭਰਾ ਦਾ ਕਹਿਣਾ ਕਿ ਉਸ ਦੀ ਸਹੁਰਾ ਪਰਿਵਾਰ ਨੇ ਉਸ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਨੇ ਸਪਰੇਅ ਪੀਕੇ ਖੁਦਕੁਸ਼ੀ ਕਰ ਲਈ। ਪਰਿਵਾਰ ਨੇ ਇਸ 'ਚ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਜਲਦ ਆਰੋਪੀਆਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।