ਮਾਤਾ ਗੁਜਰੀ ਕਾਲਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਕਰਵਾਇਆ ਗਿਆ ਸਾਲਾਨਾ ਸਮਾਗਮ - ਮਾਤਾ ਗੁਜਰੀ ਕਾਲਜ ਦਾ ਸਲਾਨਾ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪੁਰਾਣੇ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਕਾਲਜ ਵਿੱਚ 4ਵੀਂ ਮਿੱਤਰ ਮਿਲਣੀ ਅਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਸਾਬਕਾ ਵਿਦਿਆਰਥੀਆਂ ਵੱਲੋਂ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਸੱਭਿਆਚਾਰ ਦਾ ਰੰਗ ਵੀ ਪੇਸ਼ ਕੀਤਾ ਗਿਆ। ਸਮਾਗਮ ਦੋਰਾਨ ਸਾਬਕਾ ਵਿਦਿਆਰਥੀ ਨੇ ਜਿੱਥੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਸਾਂਝਾ ਕੀਤਾ, ਉੱਥੇ ਹੀ ਸੰਸਥਾਂ ਵੱਲੋਂ ਭੱਵਿਖ ਵਿੱਚ ਵੀ ਕਾਲਜ ਨੂੰ ਹਰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।