ਪੰਜਾਬ

punjab

ETV Bharat / videos

ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਕਰਵਾਇਆ ਸਾਲਾਨਾ ਜੋੜ ਮੇਲਾ - Sri Guru Hargobind Sahib

By

Published : Mar 16, 2021, 8:44 PM IST

ਲੁਧਿਆਣਾ: ਰਾਏਕੋਟ ਦੇ ਪਿੰਡ ਲਿੱਤਰਾਂ ’ਚ ਸਥਿਤ ਗੁਰਦੁਆਰਾ ਕਰੀਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਜੋ ਵੱਖ-ਵੱਖ ਪਿੰਡਾਂ ’ਚ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਜੱਥਿਆਂ ਨੇ ਸੰਗਤ ਨੂੰ ਗੁਰੂ ਸਾਹਿਬ ਦੀ ਜੀਵਨੀ ਅਤੇ ਸਿੱਖਿਆਵਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

ABOUT THE AUTHOR

...view details